ਪੰਜਾਬ ਚ ਅਪਰਾਧ ਦਾ ਬੋਲਬਾਲਾ -ਆਮ ਆਦਮੀ ਪਾਰਟੀ ਵਰਕਰ ਨੂੰ ਗੋਲੀਆਂ ਨਾਲ ਭੁੰਨਿਆ

ਪੰਜਾਬ ਚ ਅਪਰਾਧ ਦਾ ਬੋਲਬਾਲਾ -ਆਮ ਆਦਮੀ ਪਾਰਟੀ ਵਰਕਰ ਨੂੰ ਗੋਲੀਆਂ ਨਾਲ ਭੁੰਨਿਆ

ਚੰਡੀਗੜ੍ਹ -ਤਰਨਤਾਰਨ ਦੇ ਨੌਸ਼ਹਿਰਾ ਪੰਨੂੰਆਂ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਨੂੰ 2 ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸਦੀ ਇਲਾਜ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਰਕਰ ਬਿੱਕਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਚੌਧਰੀਵਾਲਾ ਜਿਸਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ ਉਸਨੂੰ ਬੀਤੀ ਦੇਰ ਸ਼ਾਮ 2 ਅਣਪਛਾਤੇ ਵਿਅਕਤੀਆਂ ਨੇ 2 ਗੋਲੀਆਂ ਮਾਰੀਆਂ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।ਘਟਨਾਂ ਤੋਂ ਬਾਅਦ ਉਸਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ ਹੈ

ਇਸ ਸਬੰਧੀ ਪਿੰਡ ਚੋਧਰੀਵਾਲਾ ਨੇ ਸਰਪੰਚ ਹਰਪਾਲ ਸਿੰਘ ਨੇ ਪੁਲੀਸ ਪ੍ਰਸ਼ਾਸਨ ਕੋਲੋ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਸਖਤੀ ਨਾਲ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
ਘਟਨਾ ਦੀ ਜਾਣਕਾਰੀ ਮਿਲਦੀਆਂ ਪੁਲੀਸ ਦੇ ਉੱਚ ਅਧਿਕਾਰੀ ਐੱਸਐੱਸਪੀ ਗੌਰਵ ਤੂਰਾ,ਐੱਸਪੀਡੀ ਅਜੈਰਾਜ ਸਿੰਘ ਅਤੇ ਡੀਐੱਸਪੀ ਕੰਵਲਪ੍ਰੀਤ ਸਿੰਘ ਮੰਡ ਤਰੁੰਤ ਘਟਨਾ ਸਥਾਨ ਤੇ ਪੁੱਜੇ ਅਤੇ ਸੀਸੀਟੀਵੀ ਕੈਮਰਿਆਂ ਰਾਹੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *